September 11, 2026 03:05:35
ਪੀ.ਡੀ.ਸੀ ਟੀਮ ਨੇ ਡੇਅਰੀ ਕੰਪਲੈਕਸ ਅਤੇ ਸੀਵਰ ਟ੍ਰੀਟਮੈਂਟ ਪਲਾਂਟਾਂ ਦੀ ਸਥਿਤੀ ਦਾ ਲਿਆ ਜਾਇਜ਼ਾ; ਟੀਮ ਨੇ ਜ਼ੈਡ.ਐਲ.ਡੀ ਤਕ

ਪੀ.ਡੀ.ਸੀ ਟੀਮ ਨੇ ਡੇਅਰੀ ਕੰਪਲੈਕਸ ਅਤੇ ਸੀਵਰ ਟ੍ਰੀਟਮੈਂਟ ਪਲਾਂਟਾਂ ਦੀ ਸਥਿਤੀ ਦਾ ਲਿਆ ਜਾਇਜ਼ਾ; ਟੀਮ ਨੇ ਜ਼ੈਡ.ਐਲ.ਡੀ ਤਕਨਾਲੋਜੀ ਦੀ ਵਰਤੋਂ ਕਰਨ ਵਾਲੀਆਂ ਕੁਝ ਉਦਯੋਗਿਕ ਇਕਾਈਆਂ ਦਾ ਵੀ ਕੀਤਾ ਦੌਰਾ

Jan24,2025 | Yashpal Sharma | Ludhiana

ਲੁਧਿਆਣਾ, 24 ਜਨਵਰੀ:


ਸ਼ਹਿਰ ਵਿੱਚ 'ਬੁੱਢੇ ਦਰਿਆ' ਵਿੱਚ ਪ੍ਰਦੂਸ਼ਣ ਨਾਲ ਸਬੰਧਤ ਮੁੱਦਿਆਂ ਦੀ ਜ਼ਮੀਨੀ ਸਥਿਤੀ 'ਤੇ ਧਿਆਨ ਕੇਂਦਰਿਤ ਕਰਨ ਅਤੇ ਹੱਲ ਪ੍ਰਦਾਨ ਕਰਨ ਲਈ, ਪੰਜਾਬ ਡਿਵੈਲਪਮੈਂਟ ਕਮਿਸ਼ਨ (ਪੀ.ਡੀ.ਸੀ) ਦੀ ਟੀਮ ਨੇ ਸ਼ੁੱਕਰਵਾਰ ਨੂੰ ਹੈਬੋਵਾਲ ਡੇਅਰੀ ਕੰਪਲੈਕਸ ਅਤੇ ਬੱਲੋਕੇ ਸੀਵਰ ਟ੍ਰੀਟਮੈਂਟ ਪਲਾਂਟ (ਐਸ.ਟੀ.ਪੀ) ਦਾ ਦੌਰਾ ਕੀਤਾ।


ਸ਼ਹਿਰ ਵਿੱਚ ਆਪਣੇ ਦੌਰੇ ਦੇ ਦੂਜੇ ਦਿਨ, ਮੈਂਬਰ ਪੀ.ਡੀ.ਸੀ ਵੈਭਵ ਮਹੇਸ਼ਵਰੀ ਦੀ ਅਗਵਾਈ ਵਿੱਚ ਟੀਮ ਦੇ ਮੈਂਬਰਾਂ ਨੇ ਕੁਝ ਉਦਯੋਗਿਕ ਇਕਾਈਆਂ ਦਾ ਦੌਰਾ ਵੀ ਕੀਤਾ, ਜਿੱਥੇ ਜ਼ੀਰੋ ਲਿਕਵਿਡ ਡਿਸਚਾਰਜ (ਜ਼ੈਡ.ਐਲ.ਡੀ) ਤਕਨਾਲੋਜੀ ਦੀ ਵਰਤੋਂ ਕੀਤੀ ਜਾ ਰਹੀ ਹੈ। ਸੀਨੀਅਰ ਖੋਜ ਅਧਿਕਾਰੀ ਜਸ਼ਨਜੋਤ ਕੌਰ ਬਰਾੜ ਵੀ ਟੀਮ ਦਾ ਹਿੱਸਾ ਸਨ ਜਿਸਨੇ ਸ਼ੁੱਕਰਵਾਰ ਨੂੰ ਵੱਖ-ਵੱਖ ਥਾਵਾਂ ਦਾ ਦੌਰਾ ਕੀਤਾ। ਨਗਰ ਨਿਗਮ ਕਮਿਸ਼ਨਰ ਆਦਿਤਿਆ ਡੇਚਲਵਾਲ ਵੀ ਦੌਰੇ ਦੌਰਾਨ ਟੀਮ ਦੇ ਨਾਲ ਵੱਖ-ਵੱਖ ਥਾਵਾਂ 'ਤੇ ਗਏ।


ਦੌਰੇ ਦੌਰਾਨ ਨਗਰ ਨਿਗਮ ਦੇ ਵਧੀਕ ਕਮਿਸ਼ਨਰ ਪਰਮਦੀਪ ਸਿੰਘ, ਮੁੱਖ ਇੰਜੀਨੀਅਰ ਰਵਿੰਦਰ ਗਰਗ, ਕਾਰਜਕਾਰੀ ਇੰਜੀਨੀਅਰ ਏਕਜੋਤ ਸਿੰਘ, ਕਾਰਜਕਾਰੀ ਇੰਜੀਨੀਅਰ ਪਰਸ਼ੋਤਮ ਸਿੰਘ, ਸੀ.ਐਸ.ਆਈ ਗੁਰਿੰਦਰ ਸਿੰਘ ਸਮੇਤ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ), ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ (ਪੀ.ਡਬਲਯੂ.ਐਸ.ਐਸ.ਬੀ) ਆਦਿ ਦੇ ਹੋਰ ਅਧਿਕਾਰੀ ਮੌਜੂਦ ਸਨ।


ਹੈਬੋਵਾਲ ਡੇਅਰੀ ਕੰਪਲੈਕਸ ਵਿੱਚ, ਟੀਮ ਦੇ ਮੈਂਬਰਾਂ ਨੇ ਗੋਬਰ ਅਤੇ ਡੇਅਰੀ ਰਹਿੰਦ-ਖੂੰਹਦ ਨਾਲ ਨਜਿੱਠਣ ਲਈ ਸਥਾਪਿਤ ਬਾਇਓਗੈਸ ਪਲਾਂਟ ਅਤੇ ਐਫਲੂਐਂਟ ਟ੍ਰੀਟਮੈਂਟ ਪਲਾਂਟ (ਈ.ਟੀ.ਪੀ) ਦਾ ਨਿਰੀਖਣ ਕੀਤਾ।


ਮੈਂਬਰ ਪੀ.ਡੀ.ਸੀ ਵੈਭਵ ਮਹੇਸ਼ਵਰੀ ਨੇ ਕਿਹਾ ਕਿ ਇਹ ਦੌਰੇ ਜ਼ਮੀਨੀ ਪੱਧਰ 'ਤੇ ਸਥਿਤੀ ਦਾ ਜਾਇਜ਼ਾ ਲੈਣ ਲਈ ਕੀਤੇ ਗਏ ਹਨ ਅਤੇ ਉਨ੍ਹਾਂ ਨੇ ਜ਼ਮੀਨੀ ਮੁੱਦਿਆਂ ਨੂੰ ਜਾਣਨ ਲਈ ਵੱਖ-ਵੱਖ ਸਟੇਕਹੋਲਡਰਜ਼ ਨਾਲ ਮੀਟਿੰਗਾਂ ਵੀ ਕੀਤੀਆਂ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ 'ਬੁੱਢੇ ਦਰਿਆ' ਨੂੰ ਮੁੜ ਸੁਰਜੀਤ ਕਰਨ ਲਈ ਵਚਨਬੱਧ ਹੈ ਅਤੇ ਇਸ ਨੂੰ ਯਕੀਨੀ ਬਣਾਉਣ ਲਈ ਕਈ ਕਦਮ ਚੁੱਕੇ ਜਾ ਰਹੇ ਹਨ। ਵੱਖ-ਵੱਖ ਸਟੇਕਹੋਲਡਰਜ਼ ਤੋਂ ਵੀ ਫੀਡਬੈਕ ਲਿਆ ਜਾ ਰਿਹਾ ਹੈ ਅਤੇ ਪੀ.ਡੀ.ਸੀ ਦਾ ਧਿਆਨ ਹੱਲ ਪ੍ਰਦਾਨ ਕਰਨ 'ਤੇ ਹੈ।


ਇਸ ਤੋਂ ਪਹਿਲਾਂ ਵੀਰਵਾਰ ਨੂੰ, ਟੀਮ ਨੇ 225 ਐਮ.ਐਲ.ਡੀ ਜਮਾਲਪੁਰ ਸੀਵਰ ਟ੍ਰੀਟਮੈਂਟ ਪਲਾਂਟ (ਐਸ.ਟੀ.ਪੀ) ਸਮੇਤ 'ਬੁੱਢੇ ਦਰਿਆ' ਦੀਆਂ ਵੱਖ-ਵੱਖ ਥਾਵਾਂ ਦਾ ਦੌਰਾ ਕੀਤਾ ਸੀ ਅਤੇ ਰੰਗਾਈ ਉਦਯੋਗ ਦੇ ਪ੍ਰਤੀਨਿਧੀਆਂ ਨਾਲ ਮੀਟਿੰਗਾਂ ਕੀਤੀਆਂ ਸਨ। ਉਨ੍ਹਾਂ ਨੇ ਗਊਸ਼ਾਲਾ ਇੰਟਰਮੀਡੀਏਟ ਪੰਪਿੰਗ ਸਟੇਸ਼ਨ (ਆਈ.ਪੀ.ਐਸ) ਸਾਈਟ ਦਾ ਵੀ ਦੌਰਾ ਕੀਤਾ, ਜਿੱਥੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਅਗਵਾਈ ਹੇਠ 'ਕਾਰ ਸੇਵਾ' ਅਧੀਨ ਸੀਵਰੇਜ ਦੇ ਪਾਣੀ ਨੂੰ ਜਮਾਲਪੁਰ ਐਸ.ਟੀ.ਪੀ ਵੱਲ ਮੋੜਨ ਲਈ ਇੱਕ ਅਸਥਾਈ ਪੰਪਿੰਗ ਸਟੇਸ਼ਨ ਸਥਾਪਤ ਕੀਤਾ ਗਿਆ ਹੈ। ਪੀ.ਡੀ.ਸੀ ਟੀਮ ਨੇ ਇਲੈਕਟ੍ਰੋਪਲੇਟਿੰਗ ਉਦਯੋਗ ਦੇ ਗੰਦੇ ਪਾਣੀ ਨੂੰ ਟ੍ਰੀਟ ਕਰਨ ਲਈ ਕਾਮਨ ਐਫਲੂਐਂਟ ਟ੍ਰੀਟਮੈਂਟ ਪਲਾਂਟ (ਇੱਕ ਨਿੱਜੀ ਕੰਪਨੀ, ਜੇ.ਬੀ.ਆਰ ਟੈਕਨਾਲੋਜੀਜ਼ ਦੁਆਰਾ ਸੰਚਾਲਿਤ) ਦਾ ਵੀ ਦੌਰਾ ਕੀਤਾ ਸੀ।

Pdc-Team-Takes-Stock-Of-Situation-In-Dairy-Complex-And-Sewer-Treatment-Plants-Team-Also-Visited-A-Few-Industrial-Units-Using-Zld-Technology



Sponsored advertisement Sponsored advertisement Sponsored advertisement Sponsored advertisement Sponsored advertisement Sponsored advertisement Sponsored advertisement

WebHead
Sponsored advertisement

Trending News

पीएम मोदी 27 जुलाई को नहीं करेगें हलवारा इंटरनेशनल एयरपोर्ट का उद्घाटन, केंद्र स

पीएम मोदी 27 जुलाई को नहीं करेगें हलवारा इंटरनेशनल एयरपोर्ट का उद्घाटन, केंद्र स

2027 चुनाव को लेकर पंजाब बीजेपी में मतभेद, जाखड़ बोले- अकाली दल से गठबंधन हो, अश

2027 चुनाव को लेकर पंजाब बीजेपी में मतभेद, जाखड़ बोले- अकाली दल से गठबंधन हो, अश

लुधियाना का सबसे बड़ा एलिवेटेड रोड आज हुआ शुरू, 756 करोड़ की आई लागत

लुधियाना का सबसे बड़ा एलिवेटेड रोड आज हुआ शुरू, 756 करोड़ की आई लागत

ब्रेकिंग न्यूज - लुधियाना के कपड़ा कारोबारी के घर इनकम टैक्स की रेड, रियल एस्टेट

ब्रेकिंग न्यूज - लुधियाना के कपड़ा कारोबारी के घर इनकम टैक्स की रेड, रियल एस्टेट

पंजाब के 4 हाईवे अनिश्चितकाल के लिए बंद: किसान बोले- लिफ्टिंग शुरू होने तक नहीं

पंजाब के 4 हाईवे अनिश्चितकाल के लिए बंद: किसान बोले- लिफ्टिंग शुरू होने तक नहीं