September 10, 2026 01:34:29
ਪੰਜਾਬ ਸਰਕਾਰ ਵੱਲੋਂ ਪੀ.ਏ.ਯੂ ਲੁਧਿਆਣਾ ਦੀ ਸਿਫਾਰਿਸ਼ 'ਤੇ ਝੋਨੇ ਦੀਆਂ ਲੰਮਾ ਸਮਾਂ ਲੈਣ ਵਾਲੀਆਂ ਕਿਸਮਾਂ ਦੀ ਵਿਕਰੀ ਅਤੇ

ਪੰਜਾਬ ਸਰਕਾਰ ਵੱਲੋਂ ਪੀ.ਏ.ਯੂ ਲੁਧਿਆਣਾ ਦੀ ਸਿਫਾਰਿਸ਼ 'ਤੇ ਝੋਨੇ ਦੀਆਂ ਲੰਮਾ ਸਮਾਂ ਲੈਣ ਵਾਲੀਆਂ ਕਿਸਮਾਂ ਦੀ ਵਿਕਰੀ ਅਤੇ ਬਿਜਾਈ ਤੇ ਲਗਾਈ ਗਈ ਰੋਕ :- ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਦੀਪ ਸਿੰਘ

ਡਾ. ਗੁਰਦੀਪ ਸਿੰਘ ਵੱਲੋਂ ਕਿਸਾਨਾਂ ਨੂੰ ਅਪੀਲ ਕਿ ਪੂਸਾ 44 ਅਤੇ ਹਾਈਬ੍ਰਿਡ ਕਿਸਮਾਂ ਦੇ ਬੀਜਾਂ ਦੀ ਪਨੀਰੀ ਦੀ ਖੇਤਾਂ ਵਿੱਚ ਲਵਾਈ ਨਾ ਕੀਤੀ ਜਾਵੇ

Jun8,2025 | Yashpal Sharma | Ludhiana



ਲੁਧਿਆਣਾ, 8 ਜੂਨ, 2025 :


ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਡਾ. ਗੁਰਦੀਪ ਸਿੰਘ ਨੇ ਦੱਸਿਆ ਕਿ ਪੰਜਾਬ ਵਿੱਚ ਜਮੀਨ ਦੇ ਹੇਠਲੇ ਪਾਣੀ ਦੇ ਪੱਧਰ ਵਿੱਚ ਆ ਰਹੀ ਲਗਤਾਰ ਗਿਰਾਵਟ ਅਤੇ ਝੋਨੇ ਦੀ ਫ਼ਸਲ ਦੇ ਮੰਡੀਕਰਨ ਵਿੱਚ ਪੈਦਾ ਹੋ ਰਹੀ ਸਮੱਸਿਆ ਦੇ ਕਾਰਨ ਪੰਜਾਬ ਸਰਕਾਰ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ) ਲੁਧਿਆਣਾ ਦੀ ਸਿਫਾਰਿਸ਼ ਤੇ ਝੋਨੇ ਦੀਆਂ ਲੰਮਾ ਸਮਾਂ ਲੈਣ ਵਾਲੀਆਂ ਕਿਸਮਾਂ ਦੀ ਵਿਕਰੀ ਅਤੇ ਬਿਜਾਈ ਤੇ ਰੋਕ ਲਗਾਈ ਗਈ ਹੈ। ਜਿਸ ਦੀ ਪਾਲਣਾ ਹਿੱਤ ਇਸ ਵਾਰ ਜਿਲ੍ਹਾ ਲੁਧਿਆਣਾ ਵਿੱਚ ਪੂਸਾ 44 ਅਤੇ ਹਾਈਬ੍ਰਿਡ ਕਿਸਮਾਂ ਦੇ ਬੀਜਾਂ ਦੀ ਵਿਕਰੀ ਨਹੀਂ ਹੋਈ।


ਡਾ. ਗੁਰਦੀਪ ਸਿੰਘ ਨੇ ਕਿਹਾ ਕਿ ਜੇਕਰ ਅਸੀਂ ਲੰਮੇ ਸਮੇਂ ਵਾਲੀਆਂ ਕਿਸਮਾਂ ਦੀ ਬਿਜਾਈ ਕਰਦੇ ਹਾਂ ਤਾਂ ਇਹਨ੍ਹਾਂ ਨੂੰ ਪਾਣੀ ਦੀ ਵਧੇਰੇ ਜਰੂਰਤ ਹੁੰਦੀ ਹੈ ਅਤੇ ਨਾਲ ਹੀ ਇਹਨ੍ਹਾਂ ਦੀ ਕਟਾਈ ਸਮੇਂ ਮੌਸਮ ਵਿੱਚ ਸਿੱਲ ਹੋਣ ਕਾਰਨ ਨਮੀ ਦੀ ਮਾਤਰਾ ਵੱਧ ਜਾਣ ਨਾਲ ਮੰਡੀ ਵਿੱਚ ਵੇਚਣ ਸਮੇਂ ਵੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਹਨਾਂ ਕਿਸਮਾਂ ਦੀ ਵਾਢੀ ਦੇਰ ਨਾਲ ਹੋਣ ਕਾਰਨ ਕਣਕ ਦੀ ਬਿਜਾਈ ਲਈ ਵੀ ਢੁਕਵਾਂ ਸਮਾਂ ਨਹੀਂ ਰਹਿੰਦਾ ਜਿਸ ਕਾਰਨ ਕਿਸਾਨ ਵੀਰ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਗਾਉਂਦੇ ਹਨ ਜਿਸ ਨਾਲ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ। ਸੋ ਇਸ ਤਰ੍ਹਾਂ ਇਹ ਕਿਸਮਾਂ ਸਾਡੇ ਪਾਣੀ ਅਤੇ ਹਵਾ ਦੋਵਾਂ ਲਈ ਹੀ ਘਾਤਕ ਸਿੱਧ ਹੋ ਰਹੀਆਂ ਹਨ। ਇਸ ਤਰ੍ਹਾਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਨਾ ਤਾਂ ਸਾਫ ਵਾਤਾਵਰਨ ਰਹੇਗਾ ਅਤੇ ਨਾ ਹੀ ਧਰਤੀ ਹੇਠਲਾ ਪਾਣੀ ਬਚੇਗਾ। ਸੋ ਆਉ ਆਪਾਂ ਸਾਰੇ ਰਲ ਮਿਲਕੇ ਸਾਡੀਆਂ ਫ਼ਸਲਾਂ ਅਤੇ ਨਸਲਾਂ ਦੇ ਚੰਗੇ ਭਵਿੱਖ ਲਈ ਸੱਚੇ ਦਿਲੋਂ ਕੋਸ਼ਿਸ਼ ਕਰੀਏ ਤਾਂ ਜੋ ਕੁਦਰਤ ਦੀਆਂ ਇਹਨਾਂ ਵੱਡਮੁੱਲੀਆਂ ਦਾਤਾਂ ਦੀ ਸੁਚੱਜੀ ਸਾਂਭ ਕਰ ਸਕੀਏ।


ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਦੀਪ ਸਿੰਘ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਜੇਕਰ ਆਪ ਵੱਲੋਂ ਪੂਸਾ 44 ਅਤੇ ਹਾਈਬ੍ਰਿਡ ਕਿਸਮਾਂ ਦੀ ਪਨੀਰੀ ਦੀ ਬਿਜਾਈ ਕੀਤੀ ਗਈ ਹੈ ਤਾਂ ਇਹਨਾਂ ਕਿਸਮਾਂ ਦੀ ਖੇਤਾਂ ਵਿੱਚ ਲਵਾਈ ਨਾ ਕੀਤੀ ਜਾਵੇ ਅਤੇ ਇਸ ਦੇ ਬਦਲ ਵਿੱਚ ਪੀ.ਆਰ 126, ਪੀ.ਆਰ 131, ਪੀ.ਆਰ 132 ਆਦਿ ਕਿਸਮਾਂ ਦੀ ਬਿਜਾਈ ਕੀਤੀ ਜਾ ਸਕਦੀ ਹੈ। ਇਹ ਕਿਸਮਾਂ ਪਾਬੰਦੀਸੁਦਾ ਕਿਸਮਾਂ ਨਾਲੋਂ ਘੱਟ ਸਮੇਂ ਵਿੱਚ ਪੱਕ ਕੇ ਤਿਆਰ ਹੋ ਜਾਂਦੀਆਂ ਹਨ ਅਤੇ ਇਹਨਾਂ ਤੇ ਬਿਮਾਰੀਆਂ ਅਤੇ ਕੀਟਾਂ ਦਾ ਹਮਲਾ ਵੀ ਘੱਟ ਹੁੰਦਾ ਹੈ ਜਿਸ ਕਾਰਨ ਸਾਨੂੰ ਆਰਥਿਕ ਲਾਭ ਵੀ ਪਹੁੰਚਦਾ ਹੈ।  ਸਰਕਾਰ ਦੇ ਹੁਕਮਾਂ ਅਨੁਸਾਰ ਪੂਸਾ 44 ਅਤੇ ਹਾਈਬ੍ਰਿਡ ਕਿਸਮਾਂ ਦੀ ਵਿਕਰੀ ਸਮੇਂ ਮੰਡੀ ਵਿੱਚ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਅਤੇ ਘੱਟ ਸਮੇਂ ਵਿੱਚ ਪੱਕ ਕੇ ਤਿਆਰ ਹੋ ਜਾਣ ਵਾਲੀਆਂ ਸਿਫਾਰਸ਼ ਕੀਤੀਆਂ ਕਿਸਮਾਂ ਦੀ ਖਰੀਦ ਬਿਨਾਂ ਕਿਸੇ ਸਮੱਸਿਆ ਤੋਂ ਕਰਨ ਦਾ ਭਰੋਸਾ ਦਿੱਤਾ ਗਿਆ ਹੈ।

Punjab-Government-Bans-Sale-And-Sowing-Of-Long-maturing-Varieties-Of-Paddy-On-Recommendation-Of-Pau-Ludhiana-Chief-Agriculture-Officer-Dr-Gurdeep-Singh



Sponsored advertisement Sponsored advertisement Sponsored advertisement Sponsored advertisement Sponsored advertisement Sponsored advertisement Sponsored advertisement

WebHead
Sponsored advertisement

Trending News

पीएम मोदी 27 जुलाई को नहीं करेगें हलवारा इंटरनेशनल एयरपोर्ट का उद्घाटन, केंद्र स

पीएम मोदी 27 जुलाई को नहीं करेगें हलवारा इंटरनेशनल एयरपोर्ट का उद्घाटन, केंद्र स

2027 चुनाव को लेकर पंजाब बीजेपी में मतभेद, जाखड़ बोले- अकाली दल से गठबंधन हो, अश

2027 चुनाव को लेकर पंजाब बीजेपी में मतभेद, जाखड़ बोले- अकाली दल से गठबंधन हो, अश

लुधियाना का सबसे बड़ा एलिवेटेड रोड आज हुआ शुरू, 756 करोड़ की आई लागत

लुधियाना का सबसे बड़ा एलिवेटेड रोड आज हुआ शुरू, 756 करोड़ की आई लागत

ब्रेकिंग न्यूज - लुधियाना के कपड़ा कारोबारी के घर इनकम टैक्स की रेड, रियल एस्टेट

ब्रेकिंग न्यूज - लुधियाना के कपड़ा कारोबारी के घर इनकम टैक्स की रेड, रियल एस्टेट

पंजाब के 4 हाईवे अनिश्चितकाल के लिए बंद: किसान बोले- लिफ्टिंग शुरू होने तक नहीं

पंजाब के 4 हाईवे अनिश्चितकाल के लिए बंद: किसान बोले- लिफ्टिंग शुरू होने तक नहीं


Copyright E News Punjab | 2026