September 10, 2026 05:56:56
10000 ਰੁਪਏ ਰਿਸ਼ਵਤ ਲੈਂਦਾ ਨਾਇਬ ਕੋਰਟ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

10000 ਰੁਪਏ ਰਿਸ਼ਵਤ ਲੈਂਦਾ ਨਾਇਬ ਕੋਰਟ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Apr4,2026 | Yashpal Sharma | Ludhiana

 ਚੰਡੀਗੜ੍ਹ 4 ਅਪ੍ਰੈਲ

 ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚੱਲ ਰਹੀ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਦੌਰਾਨ ਲੁਧਿਆਣਾ ਅਦਾਲਤ ਵਿੱਚ ਨਾਇਬ ਕੋਰਟ ਵਜੋਂ ਤਾਇਨਾਤ ਸਹਾਇਕ ਸਬ- ਇੰਸਪੈਕਟਰ ਤਰਲੋਚਨ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਚੰਡੀਗੜ੍ਹ ਰੋਡ, ਲੁਧਿਆਣਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਵਿਰੁੱਧ ਇੱਕ ਕੇਸ ਦਰਜ ਸੀ ਅਤੇ ਗ੍ਰਿਫ਼ਤਾਰੀ ਦੌਰਾਨ ਸ਼ਿਕਾਇਤਕਰਤਾ ਦੀ ਲਾਇਸੈਂਸ-ਸ਼ੁਦਾ ਪਿਸਤੌਲ ਵੀ ਪੁਲਿਸ ਨੇ ਕਬਜ਼ੇ ਵਿੱਚ ਲੈ ਲਈ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਉਸਦਾ ਲਾਇਸੈਂਸੀ ਪਿਸਤੌਲ ਵਾਪਸ ਲੈਣ ਸਬੰਧੀ ਕੇਸ ਵਿੱਚ ਉਸਦੀ ਮਦਦ ਕਰਨ ਦੇ ਬਦਲੇ ਦੋਸ਼ੀ ਨਾਇਬ ਕੋਰਟ ਨੇ 10,000 ਰੁਪਏ ਦੀ ਰਿਸ਼ਵਤ ਅਤੇ ਸਕੈਚਰ ਸ਼ੂਅਜ਼ ਦੀ ਮੰਗ ਕੀਤੀ । ਸ਼ਿਕਾਇਤਕਰਤਾ ਨੇ ਰਿਸ਼ਵਤ ਅਤੇ ਸਕੈਚਰ ਸ਼ੂਅਜ਼ ਮੰਗਣ ਵਾਲੀ ਸਾਰੀ ਗੱਲਬਾਤ ਰਿਕਾਰਡ ਕਰ ਲਈ ਸੀ। ਜ਼ਿਕਰਯੋਗ ਹੈ ਕਿ ਸ਼ਿਕਾਇਤਕਰਤਾ ਰਿਸ਼ਵਤ ਦੇਣ ਜਾਂ ਕੋਈ ਵੀ ਹੋਰ ਗੈਰ-ਕਾਨੂੰਨੀ ਢੰਗ ਵਰਤਣ ਲਈ ਤਿਆਰ ਨਹੀ ਸੀ ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਨਾਲ ਰਾਬਤਾ ਕੀਤਾ। ਉਸਦੀ ਸ਼ਿਕਾਇਤ ’ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਨਾਇਬ ਕੋਰਟ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10000 ਰੁਪਏ ਰਿਸ਼ਵਤ ਦੀ ਰਕਮ ਅਤੇ ਸਲੇਟੀ ਰੰਗ ਦੇ ਸਕੈਚਰ ਸ਼ੂਅਜ਼ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ । ਇਸ ਸਬੰਧ ਵਿੱਚ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਪੁਲਿਸ ਸਟੇਸ਼ਨ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Naib-Court-Caught-Red-handed-By-Vigilance-Bureau-While-Taking-Bribe-Of-Rs-10000

Sponsored advertisement Sponsored advertisement Sponsored advertisement Sponsored advertisement Sponsored advertisement Sponsored advertisement Sponsored advertisement

WebHead
Sponsored advertisement

Trending News

पीएम मोदी 27 जुलाई को नहीं करेगें हलवारा इंटरनेशनल एयरपोर्ट का उद्घाटन, केंद्र स

पीएम मोदी 27 जुलाई को नहीं करेगें हलवारा इंटरनेशनल एयरपोर्ट का उद्घाटन, केंद्र स

2027 चुनाव को लेकर पंजाब बीजेपी में मतभेद, जाखड़ बोले- अकाली दल से गठबंधन हो, अश

2027 चुनाव को लेकर पंजाब बीजेपी में मतभेद, जाखड़ बोले- अकाली दल से गठबंधन हो, अश

लुधियाना का सबसे बड़ा एलिवेटेड रोड आज हुआ शुरू, 756 करोड़ की आई लागत

लुधियाना का सबसे बड़ा एलिवेटेड रोड आज हुआ शुरू, 756 करोड़ की आई लागत

ब्रेकिंग न्यूज - लुधियाना के कपड़ा कारोबारी के घर इनकम टैक्स की रेड, रियल एस्टेट

ब्रेकिंग न्यूज - लुधियाना के कपड़ा कारोबारी के घर इनकम टैक्स की रेड, रियल एस्टेट

पंजाब के 4 हाईवे अनिश्चितकाल के लिए बंद: किसान बोले- लिफ्टिंग शुरू होने तक नहीं

पंजाब के 4 हाईवे अनिश्चितकाल के लिए बंद: किसान बोले- लिफ्टिंग शुरू होने तक नहीं