September 10, 2026 05:48:51
ਡਿਪਟੀ ਕਮਿਸ਼ਨਰ ਵੱਲੋਂ ਸੜਕ ਹਾਦਸਿਆਂ ਦੀ ਰੋਕਥਾਮ ਲਈ ਲੁਧਿਆਣਾ 'ਚ 77 ਬਲੈਕ ਸਪਾਟਾਂ ਨੂੰ ਦਰੁਸਤ ਕਰਨ ਦੇ ਹੁਕਮ ਜਾਰੀ

ਡਿਪਟੀ ਕਮਿਸ਼ਨਰ ਵੱਲੋਂ ਸੜਕ ਹਾਦਸਿਆਂ ਦੀ ਰੋਕਥਾਮ ਲਈ ਲੁਧਿਆਣਾ 'ਚ 77 ਬਲੈਕ ਸਪਾਟਾਂ ਨੂੰ ਦਰੁਸਤ ਕਰਨ ਦੇ ਹੁਕਮ ਜਾਰੀ

- ਸਕੂਲਾਂ ਦੇ ਖੁੱਲ੍ਹਣ/ਬੰਦ ਹੋਣ ਸਮੇਂ ਵਨ ਵੇਅ ਟ੍ਰੈਫਿਕ, ਪਾਰਕਿੰਗ ਤੇ ਸੜ੍ਹਕ 'ਤੇ ਰੁਕਣ ਦੀ ਵੀ ਲਗਾਈ ਪਾਬੰਦੀ

ਸਕੂਲਾਂ ਨੂੰ 'ਸੇਫ ਸਕੂਲ ਵਾਹਨ' ਪਾਲਿਸੀ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ

Feb4,2025 | Desk | Ludhiana


ਲੁਧਿਆਣਾ, 4 ਫਰਵਰੀ

ਹਾਦਸਿਆਂ ਦੀ ਰੋਕਥਾਮ ਅਤੇ ਕੀਮਤੀ ਜਾਨਾਂ ਬਚਾਉਣ ਲਈ, ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.), ਨਗਰ ਨਿਗਮ, ਟ੍ਰੈਫਿਕ ਪੁਲਿਸ ਅਤੇ ਹੋਰਾਂ ਸਮੇਤ ਵੱਖ-ਵੱਖ ਏਜੰਸੀਆਂ ਨੂੰ ਲੁਧਿਆਣਾ ਦੀਆਂ ਸੜਕਾਂ 'ਤੇ ਸਾਰੇ 77 ਬਲੈਕ ਸਪਾਟਾਂ ਨੂੰ ਤੁਰੰਤ ਠੀਕ ਕਰਨ ਦੇ ਨਿਰਦੇਸ਼ ਜਾਰੀ ਕੀਤੇ।

ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਜਿਨ੍ਹਾਂ ਵਿੱਚ ਆਰ.ਟੀ.ਓ, ਐਸ.ਡੀ.ਐਮਜ਼ ਅਤੇ ਲੁਧਿਆਣਾ ਟ੍ਰੈਫਿਕ ਪੁਲਿਸ (ਕਮਿਸ਼ਨਰੇਟ) ਅਤੇ ਖੰਨਾ ਅਤੇ ਲੁਧਿਆਣਾ ਦਿਹਾਤੀ ਟ੍ਰੈਫਿਕ ਪੁਲਿਸ ਦੇ ਅਧਿਕਾਰੀ ਸ਼ਾਮਲ ਸਨ, ਦੇ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਸਬੰਧਤ ਏਜੰਸੀਆਂ ਨੂੰ ਰਾਹਗੀਰਾਂ ਲਈ ਸੁਰੱਖਿਅਤ ਰਸਤਾ ਯਕੀਨੀ ਬਣਾਉਣ ਲਈ ਇਨ੍ਹਾਂ ਬਲੈਕ ਸਪਾਟਾਂ ਨੂੰ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੱਤੇ।

ਇਸ ਤੋਂ ਇਲਾਵਾ, ਡਿਪਟੀ ਕਮਿਸ਼ਨਰ ਵੱਲੋਂਂ ਸਾਰੇ ਸਕੂਲਾਂ ਨੂੰ 'ਸੇਫ਼ ਸਕੂਲ ਵਾਹਨ' ਨੀਤੀ ਦੀ ਪਾਲਣਾ ਦੀ ਪੁਸ਼ਟੀ ਕਰਨ ਵਾਲਾ ਸਵੈ-ਘੋਸ਼ਣਾ ਪੱਤਰ ਜਮ੍ਹਾ ਕਰਵਾਉਣ ਲਈ ਵੀ ਕਿਹਾ, ਬੇਸ਼ੱਕ ਉਨ੍ਹਾਂ ਆਵਾਜਾਈ ਸੇਵਾਵਾਂ ਆਊਟਸੋਰਸ ਕੀਤੀਆਂ ਹਨ ਜਾਂ ਨਹੀਂ। ਸਕੂਲਾਂ ਨੂੰ ਪ੍ਰਸ਼ਾਸਨ ਨੂੰ ਵਾਹਨ ਮਾਲਕਾਂ ਦੇ ਵੇਰਵੇ ਅਤੇ ਜ਼ਰੂਰੀ ਦਸਤਾਵੇਜ਼ ਪ੍ਰਦਾਨ ਕਰਨੇ ਵੀ ਲਾਜ਼ਮੀ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਵਿਦਿਆਰਥੀਆਂ ਦੀ ਸੁਰੱਖਿਆ ਸਭ ਤੋਂ ਵੱਡੀ ਤਰਜੀਹ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਆਨਾਕਾਨੀ ਬਰਦਾਸ਼ਤ ਨਹੀਂ ਕੀਤੀ ਜਾਵੇਗਾ। ਪ੍ਰਸ਼ਾਸਕੀ ਕਾਰਵਾਈ ਤੋਂ ਬਚਣ ਲਈ ਸਕੂਲਾਂ ਨੂੰ 'ਸੇਫ਼ ਸਕੂਲ ਵਾਹਨ' ਨੀਤੀ ਨੂੰ ਸਖ਼ਤੀ ਨਾਲ ਲਾਗੂ ਕਰਨਾ ਚਾਹੀਦਾ ਹੈ।

ਡਿਪਟੀ ਕਮਿਸ਼ਨਰ ਜੋਰਵਾਲ ਵੱਲੋਂ ਟ੍ਰੈਫਿਕ ਪੁਲਿਸ ਨੂੰ ਸ਼ਹਿਰ ਦੇ ਪ੍ਰਮੁੱਖ ਸਕੂਲਾਂ ਦੇ ਖੁੱਲ੍ਹਣ ਅਤੇ ਬੰਦ ਹੋਣ ਦੇ ਸਮੇਂ ਦੌਰਾਨ ਵਨ ਵੇਅ ਟ੍ਰੈਫਿਕ ਨਿਯਮਾਂ ਨੂੰ ਲਾਗੂ ਕਰਨ, ਵਾਹਨਾਂ ਦੀ ਪਾਰਕਿੰਗ ਅਤੇ ਸੜਕ ਕਿਨਾਰੇ ਰੁਕਣ 'ਤੇ ਪਾਬੰਦੀ ਲਗਾਉਣ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਸਕੂਲਾਂ ਨੂੰ ਆਪਣੇ ਮੁੱਖ ਗੇਟ ਦੇ ਬਾਹਰ ਟ੍ਰੈਫਿਕ ਜਾਮ ਨੂੰ ਰੋਕਣ ਲਈ ਢੁਕਵੇਂ ਪਾਰਕਿੰਗ ਪ੍ਰਬੰਧ ਕਰਨ ਦੀ ਅਪੀਲ ਕੀਤੀ। ਇਸ ਤੋਂ ਇਲਾਵਾ, ਉਨ੍ਹਾਂ ਪੁਲਿਸ ਨੂੰ ਕਿਸੇ ਵੀ ਉਲੰਘਣਾ ਲਈ ਜੁਰਮਾਨੇ ਕਰਨ ਦੇ ਨਿਰਦੇਸ਼ ਦਿੱਤੇ।

ਡਿਪਟੀ ਕਮਿਸ਼ਨਰ ਨੇ ਸਿਫਾਰਸ਼ ਕੀਤੀ ਕਿ ਸਕੂਲ ਪ੍ਰਬੰਧਨ ਮਾਪਿਆਂ ਨੂੰ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਅਸੁਰੱਖਿਅਤ ਆਵਾਜਾਈ ਤਰੀਕਿਆਂ ਦੀ ਵਰਤੋਂ ਦੀ ਰਿਪੋਰਟ ਕਰਨ ਬਾਰੇ ਜਾਗਰੂਕ ਕਰਨ। ਲੋੜ ਪੈਣ 'ਤੇ ਅਧਿਕਾਰੀਆਂ ਦੁਆਰਾ ਢੁਕਵੀਂ ਕਾਰਵਾਈ ਵੀ ਕੀਤੀ ਜਾਵੇਗੀ।

ਇਸ ਤੋਂ ਇਲਾਵਾ, ਡਿਪਟੀ ਕਮਿਸ਼ਨਰ ਜੋਰਵਾਲ ਵੱਲੋਂ ਚੀਮਾ ਚੌਕ, ਗਿੱਲ ਚੌਕ, ਸਮਰਾਲਾ ਚੌਕ, ਸਾਹਨੇਵਾਲ ਚੌਕ, ਕੋਹਾੜਾ ਚੌਕ ਅਤੇ ਵਿਸ਼ਵਕਰਮਾ ਚੌਕ 'ਤੇ ਟ੍ਰੈਫਿਕ ਜਾਮ ਦੇ ਮੁੱਦੇ ਬਾਰੇ ਵੀ ਵਿਚਾਰ ਚਰਚਾ ਕੀਤੀ, ਟ੍ਰੈਫਿਕ ਪੁਲਿਸ ਨੂੰ ਆਵਾਜਾਈ ਨੂੰ ਸੁਖਾਵਾਂ ਬਣਾਉਣ ਲਈ ਉਪਾਅ ਲਾਗੂ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਵੱਧ ਤੋਂ ਵੱਧ ਜਾਗਰੂਕਤਾ ਗਤੀਵਿਧੀਆਂ ਕਰਨ ਲਈ ਟ੍ਰਾਂਸਪੋਰਟ, ਪੁਲਿਸ, ਸਿੱਖਿਆ, ਨਗਰ ਨਿਗਮ ਅਤੇ ਹੋਰ ਵਿਭਾਗਾਂ ਵਿਚਕਾਰ ਸਹਿਯੋਗ ਦਾ ਸੱਦਾ ਦਿੱਤਾ। ਉਨ੍ਹਾਂ ਐਸ.ਡੀ.ਐਮਜ਼ ਨੂੰ ਆਪਣੇ ਅਧਿਕਾਰ ਖੇਤਰ ਵਿੱਚ ਸੜਕ ਸੁਰੱਖਿਆ ਜਾਗਰੂਕਤਾ ਪਹਿਲਕਦਮੀਆਂ ਦਾ ਆਯੋਜਨ ਕਰਨ ਦੇ ਵੀ ਨਿਰਦੇਸ਼ ਦਿੱਤੇ।

ਅਖੀਰ ਵਿੱਚ, ਡਿਪਟੀ ਕਮਿਸ਼ਨਰ ਜੋਰਵਾਲ ਨੇ ਲੁਧਿਆਣਾ ਦੇ ਵਸਨੀਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਕੇ ਅਤੇ ਸੜਕ ਸੁਰੱਖਿਆ ਯਤਨਾਂ ਵਿੱਚ ਸਹਿਯੋਗ ਕਰਕੇ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਦੀ ਵੀ ਅਪੀਲ ਕੀਤੀ।


Dc-Orders-Rectification-Of-77-Black-Spots-In-Ludhiana-To-Curb-Accidents



Sponsored advertisement Sponsored advertisement Sponsored advertisement Sponsored advertisement Sponsored advertisement Sponsored advertisement Sponsored advertisement

WebHead
Sponsored advertisement

Trending News

पीएम मोदी 27 जुलाई को नहीं करेगें हलवारा इंटरनेशनल एयरपोर्ट का उद्घाटन, केंद्र स

पीएम मोदी 27 जुलाई को नहीं करेगें हलवारा इंटरनेशनल एयरपोर्ट का उद्घाटन, केंद्र स

2027 चुनाव को लेकर पंजाब बीजेपी में मतभेद, जाखड़ बोले- अकाली दल से गठबंधन हो, अश

2027 चुनाव को लेकर पंजाब बीजेपी में मतभेद, जाखड़ बोले- अकाली दल से गठबंधन हो, अश

लुधियाना का सबसे बड़ा एलिवेटेड रोड आज हुआ शुरू, 756 करोड़ की आई लागत

लुधियाना का सबसे बड़ा एलिवेटेड रोड आज हुआ शुरू, 756 करोड़ की आई लागत

ब्रेकिंग न्यूज - लुधियाना के कपड़ा कारोबारी के घर इनकम टैक्स की रेड, रियल एस्टेट

ब्रेकिंग न्यूज - लुधियाना के कपड़ा कारोबारी के घर इनकम टैक्स की रेड, रियल एस्टेट

पंजाब के 4 हाईवे अनिश्चितकाल के लिए बंद: किसान बोले- लिफ्टिंग शुरू होने तक नहीं

पंजाब के 4 हाईवे अनिश्चितकाल के लिए बंद: किसान बोले- लिफ्टिंग शुरू होने तक नहीं


Copyright E News Punjab | 2026