September 10, 2026 07:00:20
ਸਵੱਛ ਭਾਰਤ ਮਿਸ਼ਨ: ਨਗਰ ਨਿਗਮ ਕਮਿਸ਼ਨਰ ਨੇ ਸਿਹਤ ਸ਼ਾਖਾ ਨਾਲ ਕੀਤੀ ਮੀਟਿੰਗ; ਸਫਾਈ ਅਤੇ  ਕੂੜੇ ਦੀ ਨਿਯਮਤ ਲਿਫਟਿੰਗ ਨੂੰ

ਸਵੱਛ ਭਾਰਤ ਮਿਸ਼ਨ: ਨਗਰ ਨਿਗਮ ਕਮਿਸ਼ਨਰ ਨੇ ਸਿਹਤ ਸ਼ਾਖਾ ਨਾਲ ਕੀਤੀ ਮੀਟਿੰਗ; ਸਫਾਈ ਅਤੇ ਕੂੜੇ ਦੀ ਨਿਯਮਤ ਲਿਫਟਿੰਗ ਨੂੰ ਯਕੀਨੀ ਬਣਾਉਣ ਲਈ ਸਖ਼ਤ ਨਿਰਦੇਸ਼ ਕੀਤੇ ਜਾਰੀ

Apr13,2026 | Enews Team | Ludhiana

ਲੁਧਿਆਣਾ, 13 ਅਪ੍ਰੈਲ:


'ਸਵੱਛ ਸਰਵੇਖਣ' ਅਧੀਨ ਸ਼ਹਿਰ ਦੀ ਦਰਜਾਬੰਦੀ ਨੂੰ ਬਿਹਤਰ ਬਣਾਉਣ ਲਈ ਕੂੜਾ ਪ੍ਰਬੰਧਨ 'ਤੇ ਸਖ਼ਤੀ ਨਾਲ ਕੰਮ ਕਰਦੇ ਹੋਏ, ਨਗਰ ਨਿਗਮ ਕਮਿਸ਼ਨਰ ਡਾ. ਨੀਰੂ ਕਤਿਆਲ ਗੁਪਤਾ ਨੇ ਸੋਮਵਾਰ ਨੂੰ ਸਰਾਭਾ ਨਗਰ ਸਥਿਤ ਨਗਰ ਨਿਗਮ ਜ਼ੋਨ ਡੀ ਦਫ਼ਤਰ ਵਿਖੇ ਸਿਹਤ ਸ਼ਾਖਾ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।


ਸ਼ਹਿਰ ਭਰ ਵਿੱਚ ਸਫ਼ਾਈ ਨੂੰ ਯਕੀਨੀ ਬਣਾਉਣ ਲਈ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸ ਤੋਂ ਇਲਾਵਾ ਸਬੰਧਤ ਅਧਿਕਾਰੀਆਂ ਨੂੰ ਸਟੈਟਿਕ ਕੰਪੈਕਟਰ ਸਾਈਟਾਂ ਦੇ ਸਹੀ ਕੰਮਕਾਜ ਅਤੇ ਸ਼ਹਿਰ ਵਿੱਚੋਂ ਕੂੜੇ ਦੀ ਨਿਯਮਤ ਲਿਫਟਿੰਗ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।


ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਵਿਨੀਤ ਕੁਮਾਰ, ਜ਼ੋਨਲ ਕਮਿਸ਼ਨਰ ਜਸਦੇਵ ਸਿੰਘ ਸੇਖੋਂ, ਸਿਹਤ ਅਧਿਕਾਰੀ ਡਾ. ਵਿਪਲ ਮਲਹੋਤਰਾ, ਸੀ.ਐਸ.ਓ ਅਸ਼ਵਨੀ ਸਹੋਤਾ ਸਮੇਤ ਹੋਰ ਅਧਿਕਾਰੀ ਮੀਟਿੰਗ ਵਿੱਚ ਮੌਜੂਦ ਸਨ।


ਇਸ ਤੋਂ ਇਲਾਵਾ, ਅਧਿਕਾਰੀਆਂ ਨੂੰ ਸ਼ਹਿਰ ਵਿੱਚ ਬਾਜ਼ਾਰਾਂ, ਜਨਤਕ ਪਖਾਨਿਆਂ ਸਮੇਤ ਹੋਰ ਜਨਤਕ ਥਾਵਾਂ 'ਤੇ ਸਫਾਈ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।


ਡਾ. ਗੁਪਤਾ ਨੇ ਦੱਸਿਆ ਕਿ ਸੰਯੁਕਤ ਕਮਿਸ਼ਨਰਾਂ ਅਤੇ ਜ਼ੋਨਲ ਕਮਿਸ਼ਨਰਾਂ ਸਮੇਤ ਸੀਨੀਅਰ ਅਧਿਕਾਰੀਆਂ ਨੂੰ ਸਥਿਤੀ ਦੀ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਜ਼ਮੀਨੀ ਪੱਧਰ 'ਤੇ ਸਥਿਤੀ ਦਾ ਜਾਇਜ਼ਾ ਲੈਣ ਲਈ ਨਿਰੀਖਣ ਵੀ ਕੀਤੇ ਜਾਣਗੇ। 


ਹਾਲ ਹੀ ਵਿੱਚ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਅਤੇ ਨਗਰ ਨਿਗਮ ਕਮਿਸ਼ਨਰ ਡਾ. ਨੀਰੂ ਕਤਿਆਲ ਗੁਪਤਾ ਨੇ ਸ਼ਹਿਰ ਵਿੱਚ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਸੀ ਤਾਂ ਜੋ ਕੂੜਾ ਪ੍ਰਬੰਧਨ ਬਾਰੇ ਲੋਕਾਂ ਵਿੱਚ ਜਾਗਰੂਕਤਾ ਫੈਲਾਈ ਜਾ ਸਕੇ। ਵਸਨੀਕਾਂ ਨੂੰ ਸ਼ਹਿਰ ਨੂੰ ਸਾਫ਼ ਰੱਖਣ ਵਿੱਚ ਅਧਿਕਾਰੀਆਂ ਦਾ ਸਮਰਥਨ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ।


ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਜਾਰੀ ਕਰਦੇ ਹੋਏ, ਨਗਰ ਨਿਗਮ ਕਮਿਸ਼ਨਰ ਡਾ. ਗੁਪਤਾ ਨੇ ਵਸਨੀਕਾਂ ਨੂੰ ਵੱਖ-ਵੱਖ ਕੂੜਾ ਪ੍ਰਬੰਧਨ ਤਕਨੀਕਾਂ ਅਪਣਾਉਣ ਦੀ ਵੀ ਅਪੀਲ ਕੀਤੀ ਜਿਸ ਵਿੱਚ ਕੂੜਾ ਰੀਡਿਊਸ, ਰੀਯੂਜ਼  ਅਤੇ ਰੀਸਾਈਕਲ(ਆਰ.ਆਰ.ਆਰ) ਕਰਨਾ, ਘਰੇਲੂ ਖਾਦ ਬਣਾਉਣਾ ਆਦਿ ਸ਼ਾਮਲ ਹਨ। 


ਨਗਰ ਨਿਗਮ ਕਮਿਸ਼ਨਰ ਡਾ. ਗੁਪਤਾ ਨੇ ਕਿਹਾ ਕਿ ਨਗਰ ਨਿਗਮ ਸ਼ਹਿਰ ਭਰ ਵਿੱਚ ਕੂੜਾ ਪ੍ਰਬੰਧਨ ਨੂੰ ਬਿਹਤਰ ਬਣਾਉਣ ਲਈ ਕਈ ਪਹਿਲਕਦਮੀਆਂ ਕਰ ਰਿਹਾ ਹੈ, ਪਰ ਇਹ ਟੀਚਾ ਨਿਵਾਸੀਆਂ ਦੇ ਸਹਿਯੋਗ ਤੋਂ ਬਿਨਾਂ ਪ੍ਰਾਪਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਨੇ ਵਸਨੀਕਾਂ ਨੂੰ ਖੁੱਲ੍ਹੀਆਂ ਥਾਵਾਂ/ਪਲਾਟਾਂ 'ਤੇ ਕੂੜਾ ਸੁੱਟਣਾ ਬੰਦ ਕਰਨ ਦੀ ਅਪੀਲ ਕੀਤੀ।

Swachh-Bharat-Mission-Municipal-Commissioner-Holds-Meeting-With-Health-Department



Sponsored advertisement Sponsored advertisement Sponsored advertisement Sponsored advertisement Sponsored advertisement Sponsored advertisement Sponsored advertisement

WebHead
Sponsored advertisement

Trending News

पीएम मोदी 27 जुलाई को नहीं करेगें हलवारा इंटरनेशनल एयरपोर्ट का उद्घाटन, केंद्र स

पीएम मोदी 27 जुलाई को नहीं करेगें हलवारा इंटरनेशनल एयरपोर्ट का उद्घाटन, केंद्र स

2027 चुनाव को लेकर पंजाब बीजेपी में मतभेद, जाखड़ बोले- अकाली दल से गठबंधन हो, अश

2027 चुनाव को लेकर पंजाब बीजेपी में मतभेद, जाखड़ बोले- अकाली दल से गठबंधन हो, अश

लुधियाना का सबसे बड़ा एलिवेटेड रोड आज हुआ शुरू, 756 करोड़ की आई लागत

लुधियाना का सबसे बड़ा एलिवेटेड रोड आज हुआ शुरू, 756 करोड़ की आई लागत

ब्रेकिंग न्यूज - लुधियाना के कपड़ा कारोबारी के घर इनकम टैक्स की रेड, रियल एस्टेट

ब्रेकिंग न्यूज - लुधियाना के कपड़ा कारोबारी के घर इनकम टैक्स की रेड, रियल एस्टेट

पंजाब के 4 हाईवे अनिश्चितकाल के लिए बंद: किसान बोले- लिफ्टिंग शुरू होने तक नहीं

पंजाब के 4 हाईवे अनिश्चितकाल के लिए बंद: किसान बोले- लिफ्टिंग शुरू होने तक नहीं