ਲ਼ੁਧਿਆਣਾ। ਬਿਜਲੀ ਕਾਮਿਆਂ ਦੀਆਂ ਪ੍ਰਮੁੱਖ ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਦੇ ਅਧਾਰਿਤ ਬਣੇ ਪੀ ਐਸ ਈ ਬੀ ਇੰਪਲਾਈਜ਼ ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ, ਐਸੋਸੀਏਸ਼ਨ ਆਫ ਜੂਨੀਅਰ ਇੰਜੀਨੀਅਰਜ਼, ਗਰਿੱਡ ਸਬ ਸਟੇਸ਼ਨ ਇੰਪਲਾਈਜ਼ ਯੂਨੀਅਨ ਪਾਵਰਕਾਮ ਐਂਡ ਟ੍ਰਾਂਸ਼ਕੋ ਪੈਨਸ਼ਨਰ ਯੂਨੀਅਨ ਏਟਕ ਪੰਜਾਬ , ਪੈਨਸ਼ਨਰ ਵੈਲਫੇਅਰ ਫੈਡਰੇਸ਼ਨ (ਪਹਿਲਵਾਨ) ਦੇ ਆਗੂਆਂ ਦੀ 2 ਜੂਨ ਨੂੰ ਬਿਜਲੀ ਮੰਤਰੀ ਹਰਭਜਨ ਸਿੰਘ ਈ ਟੀ ਓ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਮੰਨੀਆਂ ਮੰਗਾਂ ਲਾਗੂ ਨਾਂ ਕਰਨ ਖਿਲਾਫ਼ 27 ਜੁਲਾਈ ਨੂੰ ਬਿਜਲੀ ਮੰਤਰੀ ਦੀ ਨਿਊ ਅੰਮਿ੍ਤਸਰ ਰਿਹਾਇਸ਼ ਤੇ ਰੋਸ ਧਰਨਾ ਲਗਾਉਣ ਦਾ ਐਲਾਨ ਕੀਤਾ ਹੈ। ਇਸ ਉਪਰੰਤ 11 ਅਗਸਤ ਤੋਂ 13 ਅਗਸਤ ਤੱਕ ਸਮੁੱਚੇ ਮੁਲਾਜ਼ਮਾਂ ਵੱਲੋਂ ਸਮੂਹਿਕ ਛੁੱਟੀ ਲੈ ਕੇ ਦਫਤਰਾਂ ਵਿੱਚ ਰੋਸ ਪ੍ਰਦਰਸ਼ਨ ਕਰਨ ਅਤੇ 15 ਅਗਸਤ ਨੂੰ ਜਿਲ੍ਹਾ ਪੱਧਰ ਤੇ ਕਾਲੇ ਝੰਡਿਆਂ ਨਾਲ ਰੋਸ ਮਾਰਚ ਕੀਤਾ ਜਾਵੇਗਾ। ਸਾਂਝੇ ਥੜੇ ਦੇ ਆਗੂਆਂ ਰਤਨ ਸਿੰਘ ਮਜਾਰੀ ਅਤੇ ਗੁਰਪ੍ਰੀਤ ਸਿੰਘ ਗੰਡੀਵਿੰਡ ਨੇ ਦੱਸਿਆ ਕਿ 6 ਅਤੇ 8 ਅਗਸਤ ਦੀਆਂ ਦੋ ਮੀਟਿੰਗਾਂ ਬੇਸਿੱਟਾ ਰਹਿਣ ਤੋਂ ਬਾਅਦ ਅੱਜ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਨੀਆਂ ਹੋਈਆਂ ਵਾਜਿਬ ਮੰਗਾਂ ਲਾਗੂ ਕਰਨ ਸਬੰਧੀ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਬਿਜਲੀ ਮੰਤਰੀ ਹਰਭਜਨ ਸਿੰਘ ਦੀ ਹਾਜ਼ਰੀ ਵਿੱਚ ਅਦਾਰੇ ਦੇ ਸੀ ਐਮ ਡੀ ਅਤੇ ਮੈਨੇਜਮੈਂਟ ਨਾਲ ਮੰਨੀਆਂ ਮੰਗਾਂ ਲਾਗੂ ਕਰਨ ਸਬੰਧੀ ਪਾਵਰ ਮੈਨੇਜਮੈਂਟ ਵੱਲੋਂ ਅਪਣਾਏ ਨਾਂਹ ਪੱਖੀ ਰਵੱਈਏ ਕਾਰਣ ਐਤਵਾਰ ਦੀ ਅੱਧੀ ਰਾਤ ਨੂੰ ਗੱਲਬਾਤ ਟੁੱਟ ਜਾਣ ਤੋਂ ਬਾਅਦ ਸਮੁੱਚੇ ਬਿਜਲੀ ਮੁਲਾਜ਼ਮਾਂ ਦੇ ਤਿੰਨ ਦਿਨ ਹੜਤਾਲ ਤੇ ਜਾਣ ਬਾਰੇ ਆਗੂਆਂ ਨੇ ਕਿਹਾ ਕਿ 2 ਜੂਨ ਦੀ ਮੀਟਿੰਗ ਵਿੱਚ ਕਾਫੀ ਮੰਗਾਂ ਤੇ ਸਹਿਮਤੀਆਂ ਬਣੀਆਂ ਸਨ। ਜਿਨ੍ਹਾਂ ਨੂੰ ਲਾਗੂ ਕਰਨ ਲਈ ਪਾਵਰ ਮੈਨਜਮੈਂਟ ਨੇ 10 ਦਿਨ ਦਾ ਸਮਾਂ ਤਹਿ ਕੀਤਾ ਸੀ ਪਰ ਲਗਭਗ 2 ਮਹੀਨੇ ਬੀਤ ਜਾਣ ਦੇ ਬਾਵਜੂਦ ਪਾਵਰ ਮੈਨੇਜਮੈਂਟ ਜਾਣਬੁੱਝ ਕੇ ਮੰਨੀਆਂ ਮੰਗਾਂ ਨੂੰ ਲਾਗੂ ਨਹੀਂ ਕਰ ਰਹੀ । ਆਗੂਆਂ ਨੇ ਅਫਸੋਸ ਜਾਹਰ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਅਤੇ ਪਾਵਰ ਮੈਨੇਜਮੈਂਟ ਦੀ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਨੀਤੀ ਖਿਲਾਫ਼ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਿੱਚ ਭਾਰੀ ਰੋਸ ਪਾਏ ਜਾਣ ਕਰਕੇ ਮੁਲਾਜ਼ਮਾਂ ਨੇ ਸੂਬਾ ਪੱਧਰ ਤੇ 70 ਪ੍ਰਤੀਸ਼ਤ ਹੜਤਾਲ ਵਿੱਚ ਹਿੱਸਾ ਲੈ ਕੇ ਬਿਜਲੀ ਦਫਤਰਾਂ ਵਿੱਚ ਮੈਨੇਜਮੈਂਟ ਖਿਲਾਫ਼ ਜੋਰਦਾਰ ਨਾਅਰੇਬਾਜ਼ੀ ਆਪਣੇ ਰੋਸ ਦਾ ਪ੍ਰਗਟਾਵਾ ਕੀਤਾ । ਆਗੂਆਂ ਨੇ ਕਿਹਾ ਕਿ ਬੇਸ਼ੱਕ ਮੀਟਿੰਗ ਚੰਗੇ ਮਾਹੌਲ ਵਿੱਚ ਹੋਈ, ਪਰ ਮੀਟਿੰਗ ਦੇ ਮਿੰਟਸ ਲਿਖਣ ਸਮੇਂ ਮੰਤਰੀਆਂ ਦੀ ਹਾਜ਼ਰੀ ਵਿੱਚ ਹੋਈਆਂ ਸਹਿਮਤੀਆਂ ਲਾਗੂ ਕਰਨ ਤੋਂ ਮੈਨੇਜਮੈਂਟ ਨੇ ਟਾਲਾ ਵੱਟ ਲਿਆ । ਆਗੂਆਂ ਨੇ ਕਿਹਾ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਬਹੁਤ ਹੀ ਮਹੱਤਵਪੂਰਨ ਮੰਗਾਂ ਵੱਟੇ ਖਾਤੇ ਪਾਉਣ ਤੋਂ ਇਲਾਵਾ ਪਾਵਰ ਮੈਨੇਜਮੈਂਟ ਅਦਾਰੇ ਅੰਦਰ ਨਿੱਜੀਕਰਨ ਦੀ ਲੋਕ ਵਿਰੋਧੀ ਨੀਤੀ ਨੂੰ ਲੁਕਵੇਂ ਤਰੀਕੇ ਨਾਲ ਲਾਗੂ ਕਰਨ ਦੀ ਨੀਤੀ ਤਹਿਤ ਅਦਾਰੇ ਵਿੱਚ ਪੰਜਾਹ ਹਜ਼ਾਰ ਦੇ ਕਰੀਬ ਖਾਲੀ ਪਈਆਂ ਅਸਾਮੀਆਂ ਨੂੰ ਰੈਗੂਲਰ ਭਰਤੀ ਰਾਹੀਂ ਭਰਨ ਦੀ ਬਜਾਏ ਖਤਮ ਕਰ ਰਹੀ ਹੈ । ਇਸੇ ਤਰ੍ਹਾਂ 17 ਜੁਲਾਈ 2020 ਤੋਂ ਬਾਅਦ ਭਰਤੀ ਕਰਮਚਾਰੀਆਂ ਉੱਪਰ ਬਿਜਲੀ ਨਿਗਮ ਦੇ ਤਨਖਾਹ ਸਕੇਲ ਲਾਗੂ ਕਰਨ ਦੀ ਜਗ੍ਹਾ ਧੱਕੇ ਨਾਲ ਕੇਂਦਰੀ ਸਕੇਲ ਲਾਗੂ ਕੀਤਾ ਗਿਆ ਹੈ। ਹਰ ਰੋਜ਼ ਵਾਪਰ ਰਹੇ ਹਾਦਸਿਆਂ ਨਾਲ ਕਾਮਿਆਂ ਦੀਆਂ ਹੋ ਰਹੀਆਂ ਮੌਤਾਂ ਤੇ ਗੰਭੀਰਤਾ ਨਾਲ ਵਿਚਾਰ ਨਹੀਂ ਕੀਤਾ ਜਾ ਰਿਹਾ , ਸੋਲੇਸ਼ੀਅਮ ਪਾਲਿਸੀ ਰਾਹੀਂ ਭਰਤੀ ਕਰਮਚਾਰੀਆਂ ਤੋਂ ਮੋੜਨਯੋਗ ਰਕਮ ਉਪਰ 12 ਪ੍ਰਤੀਸ਼ਤ ਵਿਆਜ਼ ਦੀ ਜਬਰੀ ਵਸੂਲੀ ਕਰਨ ਦੇ ਪੱਤਰ ਜਾਰੀ ਕਰਕੇ ਕਾਮਿਆਂ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈ । ਇਨ ਹਾਊਸ ਕੰਨਟ੍ਰੈਕਟ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੇ ਮਸਲੇ ਨੂੰ ਲਮਕਾ ਅਵਸਥਾ ਵਿੱਚ ਰੱਖ ਕੇ ਉਨ੍ਹਾਂ ਦਾ ਆਰਥਿਕ ਸੋਸਣ ਕੀਤਾ ਜਾ ਰਿਹਾ ਹੈ, ਸੋਧੇ ਸਕੇਲ ਲਾਗੂ ਹੋਣ ਤੋਂ ਬਾਅਦ ਤਰੱਕੀ ਪਾ ਰਹੇ ਕਾਮਿਆਂ ਨੂੰ ਪੇ ਬੈਂਡ ਤੋਂ ਬਿਨਾਂ ਤਨਖਾਹ ਦਿੱਤੀ ਜਾ ਰਹੀ ਹੈ , ਗਰਿੱਡ ਸਟਾਫ, ਜੇ ਈ ਕੇਡਰ ਅਤੇ ਫੀਲਡ ਸਟਾਫ ਦੀਆਂ ਮੁਸ਼ਕਿਲਾਂ ਦਾ ਹੱਲ ਜਾਣਬੁੱਝ ਕੇ ਨਹੀਂ ਕੀਤਾ ਜਾ ਰਿਹਾ , ਆਨੇ ਬਹਾਨੇ ਕਰਮਚਾਰੀਆਂ ਦੀਆਂ ਸਿਆਸੀ ਅਧਾਰ ਤੇ ਕੀਤੀਆਂ ਨਜਾਇਜ਼ ਬਦਲੀਆਂ ਰੱਦ ਨਹੀਂ ਕੀਤੀਆ ਗਈਆਂ ,ਵੱਖ ਵੱਖ ਸੀ ਆਰ ਏ ਰਾਹੀਂ ਭਰਤੀ ਲਾਇਨਮੈਨ/ਐਸ ਐਸ ਏ ਕਰਮਚਾਰੀਆਂ ਦੇ ਕੰਟਰੈਕਟ ਸਮੇਂ ਦਾ ਲਾਭ ਨਾਂ ਦੇ ਕੇ ਮੁਲਾਜ਼ਮ ਵਰਗ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਪੈਨਸ਼ਨਰਾਂ ਦੀ ਵਿਕਾਸ ਟੈਕਸ ਦੇ ਨਾਂ ਤੇ ਹਰੇਕ ਮਹੀਨੇ ਧੱਕੇ ਨਾਲ 200 ਰੁਪਏ ਦੀ ਕੀਤੀ ਜਾ ਰਹੀ ਕਟੌਤੀ ਬੰਦ ਨਹੀਂ ਕੀਤੀ ਜਾ ਰਹੀ। ਜਿਸ ਦੇ ਰੋਸ ਵਜੋਂ ਮੁਲਾਜ਼ਮ ਅਤੇ ਪੈਨਸ਼ਨਰ 15 ਅਗਸਤ ਨੂੰ ਜ਼ਿਲ੍ਹਾ ਹੈਡ ਕੁਆਟਰ ਨੇੜਲੇ ਦਫਤਰਾਂ ਵਿੱਚ ਰੋਸ ਰੈਲੀ ਕਰਕੇ ਰੋਸ ਮਾਰਚ ਕੀਤਾ ਜਾਵੇਗਾ। ਇਸ ਮੀਟਿੰਗ ਵਿੱਚ ਮੁਲਾਜ਼ਮ ਅਤੇ ਪੈਨਸ਼ਨਰ ਆਗੂਆਂ ਹਰਪਾਲ ਸਿੰਘ, ਗੁਰਵੇਲ ਸਿੰਘ ਬੱਲਪੁਰੀਆ, ਗੁਰਭੇਜ ਸਿੰਘ ਢਿੱਲੋਂ , ਰਣਜੀਤ ਸਿੰਘ ਢਿੱਲੋਂ , ਜਸਵੀਰ ਸਿੰਘ ਆਂਡਲੂ, ਬਲਜੀਤ ਸਿੰਘ, ਰਵੇਲ ਸਿੰਘ ਸਹਾਏਪੁਰ, ਗੁਰਵਿੰਦਰ ਸਿੰਘ, ਸਰਿੰਦਰਪਾਲ ਲਹੌਰੀਆ , ਦਵਿੰਦਰ ਸਿੰਘ ਪਿਸੋਰ , ਸੁਖਵਿੰਦਰ ਸਿੰਘ ਚਾਹਲ , ਕਲਵਿੰੰਦਰ ਸਿੰਘ ਢਿੱਲੋਂ ,ਸਰਬਜੀਤ ਸਿੰਘ ਭਾਣਾ ,ਸਿਕੰਦਰ ਨਾਥ ,ਪਵਨਪ੍ਰੀਤ ਸਿੰਘ, ਗੁਰਤੇਜ ਸਿੰਘ, ਪੂਰਨ ਸਿੰਘ ਖਾਈ , ਇੰਜੀ : ਮਨਿੰਦਰ ਸਿੰਘ ,ਬੀ ਐਸ ਸੇਖੋਂ , ਰਾਧੇ ਸ਼ਿਆਮ, ਕੌਰ ਸਿੰਘ ਸੋਹੀ ਆਦਿ ਆਗੂ ਵੀ ਮੀਟਿੰਗ ਵਿੱਚ ਹਾਜ਼ਿਰ ਹੋਏ ।
Three-Day-Strike-Begins-As-Demands-Of-Electricity-Workers-And-Pensioners-Not-Met-Protest-March-With-Black-Flags-To-Be-Held-At-District-Headquarters-On-August-15