September 11, 2026 04:16:30
ਨਿਗਮ ਕਮਿਸ਼ਨਰ ਨੇ ਸੀਵਰਮੈਨਾਂ ਦੀ ਹਾਜ਼ਰੀ ਦੀ ਕੀਤੀ ਜਾਂਚ; ਗੈਰਹਾਜ਼ਰ ਕਰਮਚਾਰੀਆਂ ਵਿਰੁੱਧ ਕਾਰਵਾਈ ਦੇ ਦਿੱਤੇ ਹੁਕਮ

ਨਿਗਮ ਕਮਿਸ਼ਨਰ ਨੇ ਸੀਵਰਮੈਨਾਂ ਦੀ ਹਾਜ਼ਰੀ ਦੀ ਕੀਤੀ ਜਾਂਚ; ਗੈਰਹਾਜ਼ਰ ਕਰਮਚਾਰੀਆਂ ਵਿਰੁੱਧ ਕਾਰਵਾਈ ਦੇ ਦਿੱਤੇ ਹੁਕਮ

Sep9,2025 | Enews Team | Ludhiana

ਲੁਧਿਆਣਾ, 9 ਸਤੰਬਰ:                             ਸ਼ਹਿਰ ਭਰ ਵਿੱਚ ਕੰਮ ਦੀ ਕੁਸ਼ਲਤਾ ਵਿੱਚ ਸੁਧਾਰ ਲਿਆਉਣ ਅਤੇ ਸੀਵਰਮੈਨਾਂ ਨੂੰ ਤਰਕਸੰਗਤ ਬਣਾਉਣ ਦੇ ਉਦੇਸ਼ ਨਾਲ, ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ, ਡਿਪਟੀ ਮੇਅਰ ਪ੍ਰਿੰਸ ਜੌਹਰ ਅਤੇ ਨਗਰ ਨਿਗਮ ਕਮਿਸ਼ਨਰ ਆਦਿਤਿਆ ਡੇਚਲਵਾਲ ਨੇ ਮੰਗਲਵਾਰ ਨੂੰ ਨਗਰ ਨਿਗਮ ਦੇ ਚਾਰੇ ਜ਼ੋਨਾਂ ਵਿੱਚ ਸੀਵਰਮੈਨਾਂ ਦੀ ਹਾਜ਼ਰੀ ਦੀ ਜਾਂਚ ਕੀਤੀ। ਸ਼ਹਿਰ ਦੇ ਸਾਰੇ 95 ਵਾਰਡਾਂ ਨੂੰ ਕਵਰ ਕਰਦੇ ਹੋਏ ਜ਼ੋਨਲ ਪੱਧਰ 'ਤੇ ਸੀਵਰਮੈਨਾਂ ਦੀ ਹਾਜ਼ਰੀ ਦੀ ਜਾਂਚ ਕੀਤੀ ਗਈ। ਸਫਾਈ ਸੇਵਕਾਂ ਦੀ ਹਾਜ਼ਰੀ ਦੀ ਜਾਂਚ ਕਰਨ ਦੀ ਮੁਹਿੰਮ ਮਾਤਾ ਰਾਣੀ ਚੌਕ ਨੇੜੇ ਜ਼ੋਨ ਏ ਦਫ਼ਤਰ ਤੋਂ ਸ਼ੁਰੂ ਹੋਈ ਜਿਸ ਤੋਂ ਬਾਅਦ ਬਾਕੀ ਤਿੰਨ ਜ਼ੋਨਾਂ ਵਿੱਚ ਵੀ ਹਾਜ਼ਰੀ ਦੀ ਜਾਂਚ ਕੀਤੀ ਗਈ। ਹਾਜ਼ਰੀ ਲੈਂਦੇ ਸਮੇਂ ਸੀਵਰਮੈਨਾਂ ਦੇ ਆਈ.ਡੀ ਕਾਰਡ/ਆਧਾਰ ਕਾਰਡ ਆਦਿ ਦੀ ਵੀ ਜਾਂਚ ਕੀਤੀ ਗਈ। ਇਸ ਤੋਂ ਇਲਾਵਾ ਸਬੰਧਤ ਅਧਿਕਾਰੀਆਂ ਨੂੰ ਨਿਰੀਖਣ ਦੌਰਾਨ ਗੈਰਹਾਜ਼ਰ ਪਾਏ ਗਏ ਕਰਮਚਾਰੀਆਂ ਵਿਰੁੱਧ ਸਖ਼ਤ ਵਿਭਾਗੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ। ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਕਿਹਾ ਕਿ ਇਸਦਾ ਮੁੱਖ ਉਦੇਸ਼ ਜ਼ਮੀਨੀ ਪੱਧਰ 'ਤੇ ਸਥਿਤੀ ਦਾ ਜਾਇਜ਼ਾ ਲੈਣਾ ਅਤੇ ਕੁਸ਼ਲਤਾ ਵਿੱਚ ਸੁਧਾਰ ਕਰਨਾ ਸੀ। ਜਿੱਥੇ ਵੀ ਲੋੜ ਹੋਵੇ, ਰੈਸ਼ਨੇਲਾਈਜੇਸ਼ਨ (ਤਰਕਸੰਗਤ) ਵੀ ਕੀਤੀ ਜਾਵੇਗੀ। ਨਿਰੀਖਣ ਦੌਰਾਨ ਕੁਝ ਕਰਮਚਾਰੀ ਗੈਰਹਾਜ਼ਰ ਪਾਏ ਗਏ। ਸਬੰਧਤ ਅਧਿਕਾਰੀਆਂ ਨੂੰ ਇੱਕ ਸੂਚੀ ਤਿਆਰ ਕਰਨ ਅਤੇ ਉਨ੍ਹਾਂ ਕਰਮਚਾਰੀਆਂ ਵਿਰੁੱਧ ਸਖ਼ਤ ਵਿਭਾਗੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਮੇਅਰ ਨੇ ਅੱਗੇ ਕਿਹਾ ਕਿ ਨਗਰ ਨਿਗਮ ਦੇ ਸਬੰਧਤ ਅਧਿਕਾਰੀਆਂ ਨੂੰ ਰੋਜ਼ਾਨਾ ਆਧਾਰ 'ਤੇ ਕਰਮਚਾਰੀਆਂ ਦੀ ਹਾਜ਼ਰੀ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ ਗਏ ਹਨ। ਇਹ ਯਕੀਨੀ ਬਣਾਇਆ ਜਾਵੇ ਕਿ ਵਾਰਡ ਪੱਧਰ 'ਤੇ ਕੰਮ ਪ੍ਰਭਾਵਿਤ ਨਾ ਹੋਵੇ ਅਤੇ ਆਉਣ ਵਾਲੇ ਦਿਨਾਂ ਵਿੱਚ ਵੀ ਅਚਾਨਕ ਨਿਰੀਖਣ ਕੀਤੇ ਜਾਣਗੇ। ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ, ਡਿਪਟੀ ਮੇਅਰ ਪ੍ਰਿੰਸ ਜੌਹਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਟਿਕਾਊ ਵਿਕਾਸ ਲਈ ਵਚਨਬੱਧ ਹੈ। ਜ਼ਮੀਨੀ ਪੱਧਰ 'ਤੇ ਕੁਸ਼ਲਤਾ ਨੂੰ ਬਿਹਤਰ ਬਣਾਉਣ ਲਈ ਨਿਯਮਤ ਯਤਨ ਕੀਤੇ ਜਾ ਰਹੇ ਹਨ ਅਤੇ ਜਨਤਾ ਨੂੰ ਜ਼ਮੀਨੀ ਪੱਧਰ 'ਤੇ ਪ੍ਰਤੱਖ ਨਤੀਜੇ ਦੇਖਣ ਨੂੰ ਮਿਲਣਗੇ।

Mayor-Sr-Dy-Mayor-Dy-Mayor-And-Mc-Chief-Check-Attendance-Of-Sewermen

Sponsored advertisement Sponsored advertisement Sponsored advertisement Sponsored advertisement Sponsored advertisement Sponsored advertisement Sponsored advertisement

WebHead
Sponsored advertisement

Trending News

पीएम मोदी 27 जुलाई को नहीं करेगें हलवारा इंटरनेशनल एयरपोर्ट का उद्घाटन, केंद्र स

पीएम मोदी 27 जुलाई को नहीं करेगें हलवारा इंटरनेशनल एयरपोर्ट का उद्घाटन, केंद्र स

2027 चुनाव को लेकर पंजाब बीजेपी में मतभेद, जाखड़ बोले- अकाली दल से गठबंधन हो, अश

2027 चुनाव को लेकर पंजाब बीजेपी में मतभेद, जाखड़ बोले- अकाली दल से गठबंधन हो, अश

लुधियाना का सबसे बड़ा एलिवेटेड रोड आज हुआ शुरू, 756 करोड़ की आई लागत

लुधियाना का सबसे बड़ा एलिवेटेड रोड आज हुआ शुरू, 756 करोड़ की आई लागत

ब्रेकिंग न्यूज - लुधियाना के कपड़ा कारोबारी के घर इनकम टैक्स की रेड, रियल एस्टेट

ब्रेकिंग न्यूज - लुधियाना के कपड़ा कारोबारी के घर इनकम टैक्स की रेड, रियल एस्टेट

पंजाब के 4 हाईवे अनिश्चितकाल के लिए बंद: किसान बोले- लिफ्टिंग शुरू होने तक नहीं

पंजाब के 4 हाईवे अनिश्चितकाल के लिए बंद: किसान बोले- लिफ्टिंग शुरू होने तक नहीं